ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ

ਸ਼ਨਿਚਰਵਾਰ, ੧੬ ਭਾਦੋਂ (ਸੰਮਤ ੫੫੬ ਨਾਨਕਸ਼ਾਹੀ)
31-August 2024
Ang 706 • Guru Arjan Dev Ji • Raag Jaithsree
Daily Hukamnama

ਸਲੋਕ ॥

ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥

 

ਪੰਜਾਬੀ ਵਿਆਖਿਆ: ~ ਸਲੋਕ ॥

ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ । ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ । ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ । ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ । ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ । (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ।੩।

 

English Translation: ~ SHALOK:

He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||

—————————————————————————————-

ਇਹ ਵੀ ਪੜ੍ਹੋ Latest News

ਇਸ਼ਤਿਹਾਰ ਲਗਵਾਉਣ ਲਈ ਸੰਪਰਕ ਕਰੋ +91 82 83 84 86 30 ਸਮਰਾਟ ਅਸ਼ੋਕ ਨੇ ਆਪਣੀਆਂ ਪਤਨੀਆਂ ਨੂੰ ਜ਼ਿੰਦਾ ਕਿਉਂ ਸਾੜਿਆ ਸੀ-ਵਿਵੇਚਨਾ

ਸਮਰਾਟ ਅਸ਼ੋਕ ਨੇ ਆਪਣੀਆਂ ਪਤਨੀਆਂ ਨੂੰ ਜ਼ਿੰਦਾ ਕਿਉਂ ਸਾੜਿਆ ਸੀ-ਵਿਵੇਚਨਾ

M. ਚੇਚਕ: ਕਿਹੜੀ ਬਿਮਾਰੀ ਕਈ ਦੇਸ਼ਾਂ ਨੂੰ ਪ੍ਰਭਾਵਿਤ ਕਰਦੀ ਹੈ, ਕਿਹੜੇ ਲੱਛਣ ਹੁੰਦੇ ਹਨ ਅਤੇ ਇਲਾਜ ਦੇ ਕਿਹੜੇ ਵਿਕਲਪ ਹਨ?

M. ਚੇਚਕ: ਕਿਹੜੀ ਬਿਮਾਰੀ ਕਈ ਦੇਸ਼ਾਂ ਨੂੰ ਪ੍ਰਭਾਵਿਤ ਕਰਦੀ ਹੈ, ਕਿਹੜੇ ਲੱਛਣ ਹੁੰਦੇ ਹਨ ਅਤੇ ਇਲਾਜ ਦੇ ਕਿਹੜੇ ਵਿਕਲਪ ਹਨ?

5 ਨੌਕਰੀਆਂ ਜਿਹਨਾਂ ਦੀ ਭਵਿੱਖ ਵਿੱਚ ਸਭ ਤੋਂ ਵੱਧ ਮੰਗ ਹੋਵੇਗੀ ਅਤੇ ਉਹਨਾਂ ਲਈ ਤੁਹਾਨੂੰ ਕਿਹੜੇ ਹੁਨਰਾਂ ਦੀ ਲੋੜ ਹੈ

5 ਨੌਕਰੀਆਂ ਜਿਹਨਾਂ ਦੀ ਭਵਿੱਖ ਵਿੱਚ ਸਭ ਤੋਂ ਵੱਧ ਮੰਗ ਹੋਵੇਗੀ ਅਤੇ ਉਹਨਾਂ ਲਈ ਤੁਹਾਨੂੰ ਕਿਹੜੇ ਹੁਨਰਾਂ ਦੀ ਲੋੜ ਹੈ

What is Panth and who is the ‘real Panthak’, why this debate suddenly became the center of Punjab politics ?

What is Panth and who is the ‘real Panthak’, why this debate suddenly became the center of Punjab politics ?

Guru Granth Sahib Saroop Seized By Doha Qatar Authorties

Guru Granth Sahib Saroop Seized By Doha Qatar Authorties